Basant Ki Vaar in Punjabi (Gurmukhi)
ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥