Raag Mala in Punjabi (Gurmukhi)
ੴ ਸਤਿਗੁਰ ਪ੍ਰਸਾਦਿ ॥
ਰਾਗ ਮਾਲਾ ॥
ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਕਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥
ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥
ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥
ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥
ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰਬਿੰਬ ਮੰਗਲਨ ਸੁਹਾਏ ॥ ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ ॥੧॥
ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥
ਕਾਲੰਕਾ ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲੵਾਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥
ਸਭ ਮਿਲਿ ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥
ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥
ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥
ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥