Sikh Aarti in Punjabi (Gurmukhi)
ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਦ਼ਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨਦ਼ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ ਨਿਰਮਲ ਬਾਤੀ ॥
ਤੁਹੀ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥
ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥
ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯ੍ਯਾਰਾ ॥
ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥
ਪਨ੍ਹ੍ਹੀਆ ਛਾਦਨੁ ਨੀਕਾ ॥
ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥
ਪਨ੍ਹ੍ਹੀਆ ਛਾਦਨੁ ਨੀਕਾ ॥
ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
ਸਵੈਯਾ ॥
ਯਾਤੇ ਪ੍ਰਸੰਨਿ ਭਏ ਹੈ ਮਹਾਂ ਮੁਨਿ ਦੇਵਨ ਕੇ ਤਪ ਮੈ ਸੁਖ ਪਾਵੈਂ ॥
ਜਗ ਕਰੈ ਇਕ ਬੇਦ ਰਰੈ ਭਵਤਾਪ ਹਰੈ ਮਿਲਿ ਧਿਆਨਹਿ ਲਾਵੈਂ ॥
ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈਂ ॥
ਕਿੰਨਰ ਗੰਧ੍ਰਬ ਗਾਨ ਕਰੈ ਗਨਿ ਜੱਛ ਅਪੱਛਰ ਨਿਰਤ ਦਿਖਾਵੈਂ ॥੫੪॥
ਸੰਖਨ ਕੀ ਧੁਨ ਘੰਟਨਿ ਕੀ ਕਰਿ ਫੂਲਨ ਕੀ ਬਰਖਾ ਬਰਖਾਵੈਂ ॥
ਆਰਤੀ ਕੋਟ ਕਰੈ ਸੁਰ ਸੁੰਦਰ ਪੇਖ ਪੁਰੰਦਰ ਕੇ ਬਲਿ ਜਾਵੈਂ ॥
ਦਾਨਵ ਦੱਛਨ ਦੈ ਕੈ ਪ੍ਰਦੱਛਨ ਭਾਲ ਮੈ ਕੁੰਕਮ ਅੱਛਤ ਲਾਵੈਂ ॥
ਹੋਤ ਕੁਲਾਹਲ ਦੇਵਪੁਰੀ ਮਿਲਿ ਦੇਵਨ ਕੇ ਕੁਲਿ ਮੰਗਲਿ ਗਾਵੈ ॥੫੫॥
ਲੈ ਬਰਦਾਨ ਸਭੈ ਗੁਪੀਆ ਅਤਿ ਆਨੰਦ ਕੈ ਮਨਿ ਡੇਰਨ ਆਈ ॥
ਗਾਵਤ ਗੀਤ ਸਭੈ ਮਿਲ ਕੈ ਇਕ ਹ੍ਵੈ ਕੈ ਪ੍ਰਸੰਨ੍ਯ ਸੁ ਦੇਤ ਬਧਾਈ ॥
ਸਵੈਯਾ
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿਮ੍ਰਿਤਿ ਸਾਸਤ੍ਰ ਬੇਸ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥
ਦੋਹਿਰਾ ॥
ਸਗਲ ਦੁਆਰ ਕੋ ਛਾਡਿ ਕੈ ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੈ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥